ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜੋ ਜ਼ਖਮੀ ਹੋਏ ਹਨ ਉਹ ਜਲਦੀ ਤੋਂ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।
ਮੱਧ ਪ੍ਰਦੇਸ਼ ਦੇ ਹਰਦਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜੋ ਜ਼ਖਮੀ ਹੋਏ ਹਨ ਉਹ ਜਲਦੀ ਤੋਂ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ PMNRF ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਖ਼ਬਰ ਲਿਖੇ ਜਾਣ ਤੱਕ ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਕਈ ਧਮਾਕਿਆਂ ਤੋਂ ਬਾਅਦ ਲੱਗੀ ਭਿਆਨਕ ਅੱਗ ਵਿੱਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 100 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਜ਼ਖਮੀ ਅਤੇ ਝੁਲਸ ਗਏ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਦਾ ਦੇ ਬੈਰਾਗੜ੍ਹ ਇਲਾਕੇ ਵਿੱਚ ਮਗਰਧਾ ਰੋਡ ਨੇੜੇ ਇੱਕ ਰਿਹਾਇਸ਼ੀ ਬਸਤੀ ਹੈ ਅਤੇ ਇੱਥੇ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਚੱਲ ਰਹੀ ਸੀ, ਜਿਸ ਵਿੱਚ ਧਮਾਕਿਆਂ ਦੇ ਨਾਲ ਹੀ ਅੱਗ ਲੱਗ ਗਈ। ਅਸਮਾਨ ਵਿੱਚ ਅੱਗ ਅਤੇ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਇਸ ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ ਅਤੇ ਕਈ ਘਰਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਇੱਥੋਂ ਤੱਕ ਕਿ ਘਰਾਂ ਵਿੱਚ ਤਰੇੜਾਂ ਵੀ ਆ ਗਈਆਂ।
ਪੀਐਮ ਮੋਦੀ ਨੇ ਹਰਦਾ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ।
-ਭੋਪਾਲ ਤੋਂ ਹਰਦਾ ਲਈ ਕੁੱਲ 20 ਅਤੇ ਹੋਰ ਜ਼ਿਲ੍ਹਿਆਂ ਤੋਂ 115 ਐਂਬੂਲੈਂਸਾਂ ਭੇਜੀਆਂ ਜਾ ਰਹੀਆਂ ਹਨ।
-3 ਵਾਧੂ ਐਂਬੂਲੈਂਸਾਂ ‘ਚ ਸਾੜਨ ਨਾਲ ਸਬੰਧਤ ਸਾਮਾਨ ਅਤੇ ਦਵਾਈਆਂ ਭੇਜੀਆਂ ਜਾ ਰਹੀਆਂ ਹਨ।
-ਮੈਡੀਕਲ ਕਾਲਜ ਭੋਪਾਲ ਅਤੇ ਮੈਡੀਕਲ ਕਾਲਜ ਇੰਦੌਰ ਤੋਂ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਹਰਦਾ ਲਈ ਭੇਜੀਆਂ ਗਈਆਂ ਹਨ।
-ਮੈਡੀਕਲ ਕਾਲਜ ਭੋਪਾਲ ਵਿੱਚ 50 ਬਿਸਤਰੇ ਅਤੇ ਏਮਜ਼ ਭੋਪਾਲ ਵਿੱਚ 10 ਬਿਸਤਰੇ ਤਿਆਰ ਕਰਕੇ ਦੁਰਘਟਨਾ ਪੀੜਤਾਂ ਲਈ ਰਾਖਵੇਂ ਰੱਖੇ ਗਏ ਹਨ।