ਖੰਨਾ ਪੁਲਿਸ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਕੱਦੋਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਨੂੰ ਜੰਮੂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕਰਨਵੀਰ ਨਹਿਰੂ ਪਾਰਕ ਵਿੱਚ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਸੀ। ਉਸ ਦੇ ਨਾਲ ਇੱਕ ਹੋਰ ਨੌਜਵਾਨ ਸੀ ਜੋ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸ੍ਰੀਨਗਰ ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸ੍ਰੀਨਗਰ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਹ ਆਜ਼ਾਦੀ ਦਿਵਸ ਮੌਕੇ ਇੱਥੇ ਕੀ ਕਰਨ ਆਏ ਸਨ?