Friday, February 7, 2025
Homeपंजाबਪੁਲਿਸ ਨੇ ਢਾਬਾ ਮਾਲਕ ਨੂੰ 2 ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ...

ਪੁਲਿਸ ਨੇ ਢਾਬਾ ਮਾਲਕ ਨੂੰ 2 ਕਿਲੋ ਭੁੱਕੀ ਅਤੇ ਡਰੱਗ ਮਨੀ ਸਮੇਤ ਕੀਤਾ ਕਾਬੂ

ਥਾਣਾ ਧਾਰੀਵਾਲ ਦੀ ਪੁਲਿਸ ਨੇ ਢਾਬਾ ਚਲਾਉਣ ਵਾਲੇ ਇੱਕ ਵਿਅਕਤੀ ਨੂੰ 2 ਕਿਲੋ ਭੁੱਕੀ ਚੂਰਾ ਪੋਸਤ ਤੇ 2065 ਰੁਪਏ ਡਰੱਗ ਮਨੀ ਸਣੇ ਕਾਬੂ ਕੀਤਾ ਹੈ।  ਇਸ ਮੌਕੇ ਐੱਸਐੱਚਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੇ ਐੱਸਆਈ ਸਤਨਾਮ ਸਿੰਘ ਤੇ ਏਐੱਸਆਈ ਗੁਰਦੇਵ ਸਿੰਘ ਨਾਰਕੋਟਿਕ ਸੈਲ ਗੁਰਦਾਸਪੁਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਜੀ.ਟੀ ਰੋਡ ਧਾਰੀਵਾਲ ਦੇ ਸੂਆ ਗੁਰਦਾਸਨੰਗਲ ਨੇੜੇ ਧਰਮਿੰਦਰ ਕੁਮਾਰ ਵਾਸੀ ਰਣੀਆ (ਧਾਰੀਵਾਲ) ਦੇ ਢਾਬੇ ’ਤੇ ਛਾਪਾ ਮਾਰ ਕੇ ਤਲਾਸ਼ੀ ਲਈ ਤਾਂ ਉੱਥੋਂ 2 ਕਿਲੋ ਭੁੱਕੀ ਚੂਰਾ ਪੋਸਤ ਤੇ 2065 ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਧਰਮਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਉਹ ਭੁੱਕੀ ਕਿੱਥੋਂ ਲੈ ਕੇ ਆਇਆ ਸੀ ਉਸ ਨੇ ਇਸ ਨੂੰ ਕਿੱਥੇ ਵੇਚਦਾ ਸੀ।

RELATED ARTICLES
- Advertisement -spot_imgspot_img
- Download App -spot_img

Most Popular