ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਮੁਤਾਬਕ ਦੇਸ਼ ਭਰ ‘ਚ 7 ਗੇੜਾਂ ਵਿੱਚ ਵੋਟਾਂ ਪਾਈਆਂ ਜਾਣਗੀਆਂ। ਪੈ ਇਨ੍ਹਾਂ ਚੋਣਾਂ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ‘ਚ ਲੋਕ ਸਭਾ ਚੋਣ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਜਾਬ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ।ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ ਜਾਵੇ ਕਿਉਂਕਿ ਉਨ੍ਹਾਂ ਦਿਨ ‘ਚ ਪੰਜਾਬ ਝੋਨੇ ਦੀ ਲੁਆਈ ਦਾ ਸੀਜਨ ਹੈ।
ਇਸ ਸਮੇਂ ਦੌਰਾਨ ਤਰੀਕ ਰੱਖ ਕੇ ਸਾਜਿਸ਼ ਰਚੀ ਗਈ ਹੈ ਤਾਂ ਜੋ ਕਿਸਾਨਾਂ ਦੇ ਵੋਟ ਘੱਟ ਪੈਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵੋਟ ਘੱਟ ਪੈਣ ਕਾਰਨ ਕਿਸੇ ਖਾਸ ਪਾਰਟੀ ਨੂੰ ਫਾਇਦਾ ਹੋਵੇਗਾ। ਵਿਰੋਧੀ ਧਿਰ ਆਗੂ ਪ੍ਰਤਾਪ ਬਾਜਵਾ ਨੇ ਮੰਗ ਕੀਤੀ ਕਿ ਪੰਜਾਬ ‘ਚ ਲੋਕ ਸਭਾ ਦੀ ਚੋਣ ਹਰਿਆਣਾ ਅਤੇ ਕਾਂਗਰਸ ਦੇ ਨਾਲ ਹੀ ਹੋਣੀ ਚਾਹੀਦੀ ਹੈ। ਬਾਜਵਾ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਭਾਜਪਾ ਸਾਰੀਆਂ ਥਾਵਾਂ ਤੋਂ ਫਰੀ ਹੋ ਕੇ ਅਖੀਰ ‘ਚ ਪੰਜਾਬ ‘ਚ ਆਪਣਾ ਤੰਤਰ ਵਰਤੇਗੀ ਤਾਂ ਪੰਜਾਬ ‘ਚ ਨਿਰਪੱਖ ਚੋਣਾਂ ਨਹੀਂ ਹੋਣਗੀਆਂ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਸੱਤਵੇਂ ਅਤੇ ਆਖਰੀ ਗੇੜ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਜੂਨ ਨੂੰ ਕੀਤਾ ਜਾਵੇਗਾ।
यह भी पढ़े: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕੇਂਦਰ ਨੇ ਬੱਚੇ ਦੇ ਜਨਮ ਬਾਰੇ ਮੰਗ ਲਈ ਰਿਪੋਰਟ