Thursday, April 24, 2025
HomeपंजाबPUNJAB ਪੁਲਿਸ ਨੇ ਹਾਈਵੇਅ ਤੇ ਗੱਡੀਆਂ ਲੁੱਟਣ ਵਾਲਾ ਗਿਰੋਹ ਕੀਤਾ ਕਾਬੂ

PUNJAB ਪੁਲਿਸ ਨੇ ਹਾਈਵੇਅ ਤੇ ਗੱਡੀਆਂ ਲੁੱਟਣ ਵਾਲਾ ਗਿਰੋਹ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਹਾਈਵੇਅ ਤੇ ਗੱਡੀਆਂ ਲੁੱਟਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੇ ਲਾਲੜੂ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਗੋਲੀਬਾਰੀ ਹੋਈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ‘ਚ ਬਦਮਾਸ਼ ਦੇ ਪੈਰ ‘ਚ ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਬਦਮਾਸ਼ ਕੋਲੋਂ 32 ਬੋਰ ਦੀ ਪਿਸਟਲ ਤੇ 5 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਗੈਂਗ ਦੇ ਮੈਂਬਰ ਦੇਰ ਰਾਤ ਅੰਬਾਲਾ-ਡੇਰਾਬਸੀ ਹਾਈਵੇਅ ‘ਤੇ ਰਾਹਗੀਰਾਂ ਨਾਲ ਲੁੱਟਾਂ- ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਸਨ। ਜਾਣਕਾਰੀ ਅਨੁਸਾਰ ਸਰਗਨਾ ਸਤਪ੍ਰੀਤ ਉਰਫ ਸੱਤੀ ਖਿਲਾਫ਼ ਕਈ ਕੇਸ ਦਰਜ ਹਨ। ਗਿਰੋਹ ਦੇ ਬਾਕੀ ਮੈਂਬਰਾਂ ਦੀ ਭਾਲ ਜਾਰੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।  ਉਹਨਾਂ ਨੇ ਦੱਸਿਆ ਕਿ ਹਾਈਵੇਅ ਲੁਟੇਰੇ ਗਿਰੋਹ ਦੇ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਨੂੰ ਪਿੰਡ ਲੇਹਲੀ ਨੇੜੇ ਹੋਈ ਗੋਲੀਬਾਰੀ ਤੋਂ ਬਾਅਦ ਕਾਬੂ ਕੀਤਾ ਗਿਆ। ਇਹ ਗਿਰੋਹ  ਅੰਬਾਲਾ,ਡੇਰਾਬੱਸੀ ਹਾਈਵੇਅ ‘ਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬ ਤੇ ਹਰਿਆਣਾ ਵਿੱਚ ਕਈ ਹਥਿਆਰਬੰਦ ਲੁੱਟਾਂ-ਖੋਹਾਂ ਵਿੱਚ ਸ਼ਾਮਲ ਸੀ।

 

RELATED ARTICLES
- Advertisement -spot_imgspot_img
- Download App -spot_img

Most Popular