Tuesday, March 5, 2024
spot_imgspot_img
spot_imgspot_img
spot_imgspot_img
spot_imgspot_img
HomeपंजाबPunjab Governor : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

Punjab Governor : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

Punjab Governor Resigns: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਅਸਤੀਫਾ ਰਾਸ਼ਟਰਪਤੀ ਨੇ ਦਰੋਪਤੀ ਮੁਰਮੁ ਨੂੰ ਅਸਤੀਫਾ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ, ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫਾ ਦੇ ਦਿੱਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਅਸਮ, ਤਾਮਿਲਨਾਡੂ ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 2021 ਵਿੱਚ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਸਨ। ਉਹ ਪੰਜਾਬ ਦੇ 29ਵੇਂ ਰਾਜਪਾਲ ਸਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”

यह भी पढ़े: AGTF ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ

Download News Trendz App

newstrendz-mobile-news-app-download
RELATED ARTICLES
- Advertisement -spot_imgspot_img
- Advertisement -spot_imgspot_img

Most Popular