Friday, November 22, 2024
spot_imgspot_img
spot_imgspot_img
Homeपंजाबਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਨਸ਼ੀਲਾ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਨਸ਼ੀਲਾ ਪਦਾਰਥ, ਇੱਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦੋਂ ਕਿ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ ‘ਤੇ ਸੀ.ਆਈ.ਏ ਸਟਾਫ-1 ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ।

यह भी पढ़े: ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ

RELATED ARTICLES
- Advertisement -spot_imgspot_img

Video Advertisment

- Advertisement -spot_imgspot_img
- Download App -spot_img

Most Popular