Monday, June 9, 2025
HomeपंजाबPunjab Weather Update: ਭਲਕੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ਲਈ ਯੈਲੋ ਅਲਰਟ

Punjab Weather Update: ਭਲਕੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ਲਈ ਯੈਲੋ ਅਲਰਟ

ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ 11 ਤੋਂ 14 ਮਾਰਚ ਤੱਕ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ ਨੇ 12 ਤੋਂ 14 ਮਾਰਚ ਤੱਕ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ (Punjab Weather Update) ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਹਾਲਾਂਕਿ ਅੱਜ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ।

ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 13 ਮਾਰਚ ਨੂੰ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਤੇ ਮੋਗਾ ਵਿੱਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।  ਮੀਂਹ ਦੀ ਗਤੀਵਿਧੀ ਦੀ ਗੱਲ ਕਰੀਏ ਤਾਂ ਪੰਜਾਬ ਵਿਚ 12 ਤੋਂ 14 ਮਾਰਚ ਤੱਕ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 13 ਅਤੇ 14 ਮਾਰਚ ਨੂੰ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ ਆਈਐਮਡੀ ਨੇ 13 ਅਤੇ 14 ਮਾਰਚ ਨੂੰ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ 360 ਤੋਂ ਜ਼ਿਆਦਾ ਸੜਕਾਂ ਬੰਦ ਹਨ। ਮੌਸਮ ਵਿਭਾਗ ਨੇ 10 ਮਾਰਚ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 10 ਮਾਰਚ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ‘ਤੇ ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

ਪਹਾੜਾਂ ‘ਤੇ ਬਰਫਬਾਰੀ
ਆਈਐਮਡੀ ਦੇ ਅਨੁਸਾਰ 10 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂ ਕਿ 11 ਤੋਂ 14 ਮਾਰਚ ਦੇ ਦੌਰਾਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੇ ਨਾਲ-ਨਾਲ ਤੂਫਾਨ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰਾਖੰਡ ਲਈ ਮੌਸਮ ਵਿਭਾਗ ਨੇ 11 ਤੋਂ 14 ਮਾਰਚ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

यह भी पढ़े:  मुख्यमंत्री योगी आदित्यनाथ ने एयरपोर्ट पर किया प्रधानमंत्री का स्वागत

RELATED ARTICLES
- Advertisment -spot_imgspot_img

Most Popular