Thursday, December 12, 2024
spot_imgspot_img
spot_imgspot_img
Homeपंजाबਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਨੇ ਖੋਲ੍ਹਿਆ ਮੋਰਚਾ, 900 ਵਿਦਿਆਰਥੀਆਂ 'ਤੇ ਡਿਪੋਰਟ ਦੀ...

ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਨੇ ਖੋਲ੍ਹਿਆ ਮੋਰਚਾ, 900 ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ

Punjabi Students Protest in Canada : ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਦੇ ਜਾਅਲੀ ਦਸਤਾਵੇਜ਼ (fake documents of students) ਫੜ ਕੇ ਉਨ੍ਹਾਂ ਨੂੰ ਉੱਥੋਂ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸੌਗਾ ਵਿੱਚ ਪੱਕਾ ਮੋਰਚਾ ਲਾ ਦਿੱਤਾ ਹੈ।

ਵਿਦਿਆਰਥੀ ਕਰ ਰਹੇ ਇਹ ਮੰਗ 

ਉੱਥੇ ਹੀ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਆਪਣਾ ਧਰਨਾ ਸ਼ੁਰੂ ਕੀਤਾ ਹੈ। ਉਹ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਦੱਸ ਦੇਈਏ ਕਿ ਇਸ ਸਮੇਂ ਲਗਪਗ 200 ਹੋਰ ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ 

ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਵਿੱਚ ਵਿਦਿਆਰਥੀ ਨੂੰ ਡਿਪੋਰਟ ਕਰਨ ਦੀ ਕਾਰਵਾਈ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ’ਤੇ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।

ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਅੱਗੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ‘ਚ ਮਦਦ ਕੀਤੀ ਜਾਵੇ ਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿਦਿਅਕ ਅਦਾਰਿਆਂ ‘ਚ ਦਾਖਲਾ ਦਿਵਾਉਣ ‘ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੇ ਕੋਈ ਧੋਖਾਧੜੀ ਨਹੀਂ ਕੀਤੀ ਸਗੋਂ ਉਨ੍ਹਾਂ ਨਾਲ ਧੋਖਾ ਹੋਇਆ ਹੈ।

यह भी पढ़े: ਭਾਰਤ ਦੇ ਪਹਿਲੇ ਰਾਸ਼ਟਰਪਤੀ ਦੀ ਪੜਪੋਤੀ ਹੈ ਇਹ ਅਦਾਕਾਰਾ , ਰਣਬੀਰ ਕਪੂਰ ਨਾਲ ਕਰ ਚੁੱਕੀ ਹੈ ਕੰਮ

RELATED ARTICLES

Video Advertisment

- Advertisement -spot_imgspot_img
- Download App -spot_img

Most Popular