ਉੱਤਰੀ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ, ਜਿਸ ਤੋਂ ਫਿਲਹਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਤੱਕ ਸਖ਼ਤ ਠੰਢ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਔਰੇਂਜ ਅਲਰਟ (Rain alert) ਜਾਰੀ ਕੀਤਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਤੇ ਮੁਹਾਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਤੇ ਪਲਵਲ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਤੇ ਮੁਹਾਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਤੇ ਪਲਵਲ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।
ਆਈਐਮਡੀ ਨੇ ਤਾਮਿਲਨਾਡੂ ਅਤੇ ਕੇਰਲ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਤੱਟਵਰਤੀ ਤਾਮਿਲਨਾਡੂ ਅਤੇ ਕੇਰਲ ਵਿੱਚ ਅਗਲੇ 3-5 ਦਿਨਾਂ ਦੌਰਾਨ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਕੇਰਲ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
यह भी पढ़े: CM ਮਾਨ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ