ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਭਲਕੇ ਸਾਰੀਆਂ ਪਨਬੱਸ ਅਤੇ ਪੰਜਾਬ ਰੋੋਡਵੇਜ਼ ਬੱਸਾਂ ਰਹਿਣਗੀਆਂ ਬੰਦ

ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸਾਰੀਆਂ ਪਨਬੱਸ ਅਤੇ ਪੰਜਾਬ ਰੋੋਡਵੇਜ਼ ਦੀਆਂ ਬੱਸਾਂ ਬੰਦ ਰਹਿਣਗੀਆਂ , ਇਸ ਦੇ ਨਾਲ ਹੀ ਸ਼ਹਿਰਾਂ ਨੂੰ ਸਬਜ਼ੀਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਬਾਜ਼ਾਰ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਹੈ। ਦੁਪਹਿਰ 12 ਵਜੇ ਤੋਂ 4 ਵਜੇ ਤੱਕ ਆਵਾਜਾਈ ਠੱਪ ਰੱਖੀ ਜਾਵੇਗੀ ਕਿਸਾਨ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਮ ਲਾਉਣਗੇ। ਕਿਸਾਨਾਂ ਵੱਲੋਂ ਤਹਿਸੀਲ, ਬਲਾਕ ਪੱਧਰ ‘ਤੇ ਧਰਨੇ ਦਿੱਤੇ ਜਾਣਗੇ। ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੇਂਡੂ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਬੰਦ ‘ਚ ਮਨਰੇਗਾ ਕਾਮੇ ਵੀ ਸਾਥ ਦੇਣਗੇ ।

ਪੰਜਾਬ ‘ਚ ‘ਭਾਰਤ ਬੰਦ’ ਕਾਰਨ ਭਲਕੇ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ ‘ਭਾਰਤ ਬੰਦ’ ਦੇ ਸੱਦੇ ਕਾਰਨ ਦਿੱਲੀ ‘ਚ ਬੱਸਾਂ ਦੇ ਦਾਖ਼ਲੇ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਦੇ ਵਾਹਨਾਂ ਲਈ ਸੀਲ ਕਰ ਦਿੱਤਾ ਗਿਆ ਹੈ। ਇਸ ਅੰਦੋਲਨ ਕਾਰਨ ਬੱਸਾਂ ਬੰਦ ਹੋ ਗਈਆਂ ਹਨ ਅਤੇ ਸਵਾਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀਆਂ ਦਾ ਆਪਣੀ ਮੰਜ਼ਿਲ ’ਤੇ ਪੁੱਜਣਾ ਮੁਸ਼ਕਲ ਹੋ ਗਿਆ ਹੈ। ਇਹ ਵੀ ਖ਼ਬਰ ਹੈ ਕਿ ਪਨਬੱਸ/ਪੀ. ਆਰ. ਟੀ. ਸੀ. ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ। ਇਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ ਪਰ ਹਾਲਾਂਕਿ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਬੰਦ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ। ਯੂਨੀਅਨ ਕਿਸਾਨਾਂ ਦੇ ਅੰਦੋਲਨ ਦਾ ਪੂਰਾ ਸਮਰਥਨ ਕਰਨ ਜਾ ਰਹੀ ਹੈ। ਇਸ ਕਾਰਨ ਭਾਰਤ ਬੰਦ ਦੇ ਸਫ਼ਲ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜੇ ਬੱਸਾਂ ਬੰਦ ਰਹੀਆਂ ਤਾਂ ਯਾਤਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।ਕਿਸਾਨਾਂ ਦੇ ਅੰਦੋਲਨ ਦੇ ਕਾਰਨ ਬੱਸ ਸਟੈਂਡ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘੱਟ ਗਈ ਹੈ। ਇਸ ਕਾਰਨ ਪੰਜਾਬ ਤੋਂ ਇਲਾਵਾ ਕਈ ਲੰਮੀ ਦੂਰੀ ‘ਤੇ ਜਾਨ ਵਾਲਿਆਂ ਬੱਸਾਂ ਦੇ ਰੂਟ ਬੰਦ ਹੋ ਗਏ ਹਨ ਪਰ ਕਿਸੇ ਖ਼ਤਰੇ ਤੋਂ ਬਚਣ ਲਈ ਨਿੱਜੀ ਬੱਸ ਚਾਲਕ ਵੀ ਆਪਣੀਆਂ ਬੱਸਾਂ ਨੂੰ ਥੋੜ੍ਹੇ ਸਮੇਂ ਲਈ ਹੀ ਚਲਾ ਰਹੇ ਹਨ। ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿਸਾਨ ਆਪਣਾ ਧਰਨਾ ਵਾਪਸ ਨਹੀਂ ਲੈਂਦੇ। ਇਸ ਕਾਰਨ ਬੱਸ ਸਟੈਂਡ ਵਿਖੇ ਲੰਬੇ ਰੂਟਾਂ ਦੇ ਕਾਊਂਟਰ ਖ਼ਾਲੀ ਰਹੇ ਅਤੇ ਯਾਤਰੀਆਂ ਦੀ ਭਾਰੀ ਭੀੜ ਰਹੀ। ਕਈ ਯਾਤਰੀ ਆਪਣੇ ਘਰਾਂ ਨੂੰ ਜਾਣ ਲਈ ਬੱਸਾਂ ਦਾ ਇੰਤਜ਼ਾਰ ਕਰਦੇ ਨਜ਼ਰ ਆ ਰਹੇ ਹਨ ਰਹੇ।

यह भी पढ़े: ग्राउंड ब्रेकिंग सेरेमनी के दौरान उद्योगों के सीएसआर प्रमुखों से संवाद स्थापित करेगी सरकार