ਪੰਜਾਬ: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਜਿੱਥੇ ਸਾਰੇ ਉੱਤਰੀ ਭਾਰਤੀ ਰਾਜਾਂ ’ਚ ਆਮ ਜੀਵਨ ਪ੍ਰਭਾਵਿਤ ਰਿਹਾ, ਉੱਥੇ ਦੇ ਪੰਜਾਬ ’ਚ ਘੱਟੋ ਘੱਟ ਤਾਪਮਾਨ ਮਨਫੀ ਹੋ ਗਿਆ ਹੈ। ਪੰਜਾਬ ਦਾ ਨਵਾਂ ਸ਼ਹਿਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਸ਼ਹਿਰ ਰਹੇ ਹਨ। ਮੌਸਮ ਵਿਭਾਗ ਨੇ 16-17 ਜਨਵਰੀ ਨੂੰ ਵੀ ਪੰਜਾਬ ਵਿੱਚ ਸੰਘਣੀ ਧੁੰਦ ਤੇ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਸੰਘਣੀ ਧੁੰਦ ਛਾਈ ਹੋਈ ਹੈ। ਇੱਥੇ ਸਵੇਰੇ ਵਿਜ਼ੀਬਿਲਟੀ 25 ਮੀਟਰ ਤੋਂ ਵੀ ਘੱਟ ਸੀ। ਪੰਜਾਬ ‘ਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਵੱਲੋਂ ਸੰਦੇਸ਼ ਭੇਜੇ ਗਏ ਹਨ, ਜਿਸ ‘ਚ ਮੰਗਲਵਾਰ ਦੁਪਹਿਰ 3.30 ਵਜੇ ਤੱਕ ਸਥਿਤੀ ਖਰਾਬ ਰਹਿਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ 1 ਡਿਗਰੀ ਤਾਪਮਾਨ ਨਾਲ ਲੁਧਿਆਣਾ ਪੰਜਾਬ ਦਾ ਦੂਜਾ ਸਭ ਤੋਂ ਠੰਢਾ ਸ਼ਹਿਰ ਰਿਹਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੀਤ ਲਹਿਰ ਦੀ ਸੰਭਾਵਨਾ ਹੈ। ਇੱਕ ਕਮਜ਼ੋਰ ਪੱਛਮੀ ਗੜਬੜੀ 16 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਲੱਦਾਖ ‘ਚ 16 ਤੋਂ 17 ਜਨਵਰੀ ਅਤੇ ਉੱਤਰਾਖੰਡ ‘ਚ 17 ਤੋਂ 18 ਜਨਵਰੀ ਤੱਕ ਕੁਝ ਥਾਵਾਂ ‘ਤੇ ਹਲਕੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਰਾਜਾਂ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਾਰਨ ਜਿੱਥੇ ਸਾਰੇ ਉੱਤਰੀ ਭਾਰਤੀ ਰਾਜਾਂ ’ਚ ਆਮ ਜੀਵਨ ਪ੍ਰਭਾਵਿਤ ਰਿਹਾ, ਉੱਥੇ ਦੇ ਪੰਜਾਬ ’ਚ ਘੱਟੋ ਘੱਟ ਤਾਪਮਾਨ ਮਨਫੀ ਹੋ ਗਿਆ ਹੈ। ਪੰਜਾਬ ਦਾ ਨਵਾਂ ਸ਼ਹਿਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਸ਼ਹਿਰ ਰਹੇ ਹਨ।
ਨਵਾਂ ਸ਼ਹਿਰ ਦੇ ਬੱਲੋਵਾਲ ਸੌਂਖੜੀ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ 0.2 ਡਿਗਰੀ ਅਤੇ ਮਹਿੰਦਰਗੜ੍ਹ ਵਿੱਚ ਘੱਟੋ ਘੱਟ ਤਾਪਮਾਨ 0.4 ਡਿਗਰੀ ਦਰਜ ਕੀਤਾ ਹੈ। ਮੌਸਮ ਵਿਭਾਗ ਨੇ 16-17 ਜਨਵਰੀ ਨੂੰ ਵੀ ਪੰਜਾਬ ਵਿੱਚ ਸੰਘਣੀ ਧੁੰਦ ਤੇ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਸੰਘਣੀ ਧੁੰਦ ਪੈਣ ਕਰਕੇ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਹਲਵਾਰਾ, ਫਰੀਦਕੋਟ, ਗੁਰਦਾਸਪੁਰ ਵਿੱਚ ਦਿੱਖਣ ਹੱਦ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 5.7 ਡਿਗਰੀ, ਪਟਿਆਲਾ ਵਿੱਚ 3.2, ਪਠਾਨਕੋਟ ਵਿਚ 3.8, ਬਠਿੰਡਾ 2.2, ਫਰੀਦਕੋਟ 4.4, ਗੁਰਦਾਸਪੁਰ ਵਿੱਚ 3.1 ਅਤੇ ਮੁਹਾਲੀ ਵਿੱਚ ਘੱਟੋ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਹੈ। ਇਹ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਘੱਟ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ ਘੱਟ ਤਾਪਮਾਨ 3.6 ਡਿਗਰੀ, ਹਿਸਾਰ ਵਿੱਚ 2.4, ਕਰਨਾਲ ਵਿੱਚ 3.1, ਰੋਹਤਕ ਵਿੱਚ 4.8, ਭਿਵਾਨੀ ਵਿੱਚ 3.7 ਵਿੱਚ ਘੱਟੋ ਘੱਟ ਤਾਪਮਾਨ 3.1 ਡਿਗਰੀ ਰਿਹਾ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਉੱਤਰੀ ਭਾਰਤ ’ਚ ਅਗਲੇ ਤਿੰਨ ਦਿਨ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ।