ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਗੰਗਾ ਰਿਜ਼ੋਰਟ ਨੇੜੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਅਣਪਛਾਤੇ ਕੈਂਟਰ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਪਿੰਡ ਰਾਜਿਆਣਾ ਵਾਸੀ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਸਬੰਧੀ ਥਾਣਾ ਬਾਘਾ ਪੁਰਾਣਾ ਵਿੱਚ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਰਾਜਿਆਣਾ ‘ਚ ਰਹਿਣ ਵਾਲੇ ਅਵਤਾਰ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਤੀ ਅਵਤਾਰ ਸਿੰਘ ਜੋ ਕਿ ਪੈਦਲ ਘ ਰ ਵੱਲ ਆ ਰਿਹਾ ਸੀ, ਨੂੰ ਗੰਗਾ ਰਿਜ਼ੋਰਟ ਨੇੜੇ ਤੇਜ਼ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਕੈਂਟਰ ਚਾਲਕ ਕੈਂਟਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਅਵਤਾਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਕੁਲਦੀਪ ਕੌਰ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।