Wednesday, April 24, 2024
Homeपंजाबਦਿਮਾਗ ਦੀ ਸਰਜਰੀ ਮਗਰੋਂ ਸਦਗੁਰੂ ਜੱਗੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਦਿਮਾਗ ਦੀ ਸਰਜਰੀ ਮਗਰੋਂ ਸਦਗੁਰੂ ਜੱਗੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ- ਸਦਗੁਰੂ ਜੱਗੀ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਾਲ ਹੀ ‘ਚ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ। ਗੰਭੀਰ ਸਿਰ ਦਰਦ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਜਾਂਚ ਤੋਂ ਬਾਅਦ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਗਿਆ। ਉਨ੍ਹਾਂ ਨੂੰ ਅੱਜ ਨਵੀਂ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਸ ਦਈਏ ਕਿ ਸਦਗੁਰੂ ਜੱਗੀ ਵਾਸੂਦੇਵ ਦੀ ਨਵੀਂ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਵਿੱਚ 17 ਮਾਰਚ ਨੂੰ ਦਿਮਾਗ ਦੀ ਐਮਰਜੈਂਸੀ ਸਰਜਰੀ ਕੀਤੀ ਗਈ ਸੀ। ਉਨ੍ਹਾਂ ਨੇ ਸਰਜਰੀ ਤੋਂ ਕੁਝ ਹਫਤੇ ਪਹਿਲਾਂ ਗੰਭੀਰ ਸਿਰ ਦਰਦ ਦੀ ਸ਼ਿਕਾਇਤ ਕੀਤੀ ਸੀ। ਡਾਕਟਰਾਂ ਨੇ ਐਮਆਰਆਈ ਕਰਾਉਣ ਤੋਂ ਬਾਅਦ ਪਤਾ ਲੱਗਿਆ ਕਿ ਦਿਮਾਗ ਵਿੱਚ ਅੰਦਰੂਨੀ ਖੂਨ ਵਹਿ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।

ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਿਮਾਗ ਦੀ ਐਮਰਜੈਂਸੀ ਸਰਜਰੀ ਤੋਂ ਬਾਅਦ ਠੀਕ ਹੋਣ ਉਤੇ ਸਦਗੁਰੂ ਜੱਗੀ ਵਾਸੂਦੇਵ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇੱਕ ਦਿਨ ਪਹਿਲਾਂ ਉਨ੍ਹਾਂ ਦੀ ਸੰਸਥਾ ਈਸ਼ਾ ਫਾਊਂਡੇਸ਼ਨ ਨੇ ਵੀ ਸਦਗੁਰੂ ਦੀ ਸਿਹਤ ਨੂੰ ਲੈ ਕੇ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ‘ਚ ਉਹ ਹਸਪਤਾਲ ‘ਚ ਆਪਣੇ ਬੈੱਡ ‘ਤੇ ਆਰਾਮ ਕਰਦੇ ਹੋਏ ਅਖਬਾਰ ਪੜ੍ਹਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਵਿੱਚ ਦੱਸਿਆ ਗਿਆ ਕਿ ਸਾਧਗੁਰੂ ਹੁਣ ਸਿਹਤਮੰਦ ਹਨ।

RELATED ARTICLES

Most Popular