ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਮੰਗਲਵਾਰ ਰਾਤ ਚਾਰ ਦੋਸਤਾਂ ਨੇ ਮਿਲ ਕੇ ਸ਼ਰਾਬ ਪੀਤੀ ਸੀ। ਬੁੱਧਵਾਰ ਸਵੇਰੇ ਉਹ ਸੁੱਤੇ ਹੀ ਨਹੀਂ ਉਠੇ। ਦਿੜ੍ਹਬਾ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਥਾਣਾ ਦਿੜ੍ਹਬਾ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
यह भी पढ़े: ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨ ਨੂੰ ਕੀਤੀ ਪੰਜਾਬ ਦੀਆਂ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ, ਜਾਣੋ ਕੇ ਹੈ ਵਜ੍ਹਾ