Shambhu Border: ਸ਼ੰਭੂ ਬਾਰਡਰ ’ਤੇ ਸਰਗਰਮ ਕਿਸਾਨ ਨੂੰ ਟਰੱਕ ਨੇ ਮਾਰੀ ਟੱਕਰ, ਮੌਤ

Shambhu Border : ਰਾਜਪੁਰਾ,ਇੱਕ ਕਿਸਾਨ ਦੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਕ ’ਤੇ ਖੜ੍ਹਾ ਸੀ ਤਾਂ ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਾਜਪੁਰਾ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ’ਤੇ ਪੁਲਿਸ ਨੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।