Thursday, December 12, 2024
spot_imgspot_img
spot_imgspot_img
Homeपंजाबਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ 'ਆਪ' 'ਚ ਸ਼ਾਮਲ

ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ

ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ।  ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ।  ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ।  ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ।  ਗੁਰਪ੍ਰੀਤ ਸਿੰਘ  ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।

यह भी पढ़े: प्रधानमंत्री करेंगे 10 मार्च को लाइट हाउस प्रोजेक्ट का लोकार्पण 

RELATED ARTICLES

Video Advertisment

- Advertisement -spot_imgspot_img
- Download App -spot_img

Most Popular