Sri Muktsar Sahib- ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ ਗ੍ਰਸਤ

ਸ੍ਰੀ ਮੁਕਤਸਰ ਸਾਹਿਬ ਵਿਖੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾ ਗ੍ਰਸਤ ਅਤੇ ਪੁਲਿਸ ਮੁਲਾਜ਼ਮਾਂ ਤੇ ਸੱਟਾਂ ਲੱਗੀਆਂ । ਸ਼੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ। ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਬੱਸ ਦਾ ਸਵੇਰੇ ਐਕਸੀਡੈਂਟ ਪਿੰਡ ਚੜੇਵਾਣ ਨਜ਼ਦੀਕ ਹੋਇਆ ਜਿਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ ਜੋ ਬਾਹਰ ਡਿਊਟੀ ਜਾ ਰਹੇ ਸਨ ਇਸ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਦੀ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪਸਲੀਆਂ ਤੇ ਸੱਟਾਂ ਹਨ ਜਿੰਨਾ ਵਿੱਚੋਂ ਟੋਟਲ 11 ਮੁਲਾਜ਼ਮ ਸੱਟਾਂ ਵੱਜੀਆਂ ਨੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

यह भी पढ़े: https://newstrendz.co.in/punjab/jalandhar-chief-minister-bhagwant-mann-will-dedicate-the-road-security-force-to-the-people-today/