Monday, June 9, 2025
Homeपंजाबਪਵਿੱਤਰ ਕਾਲੀ ਵੇਈਂ ਨਦੀ ਵਿਚ ਡੁੱਬੀ ਮਹਿਲਾ ਦੀ ਮਿਲੀ ਲਾਸ਼

ਪਵਿੱਤਰ ਕਾਲੀ ਵੇਈਂ ਨਦੀ ਵਿਚ ਡੁੱਬੀ ਮਹਿਲਾ ਦੀ ਮਿਲੀ ਲਾਸ਼

ਸੁਲਤਾਨਪੁਰ ਲੋਧੀ: ਬੀਤੇ ਦਿਨੀਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ਨਦੀ ‘ਚ ਇੱਕ ਅਣਪਛਾਤੀ ਔਰਤ ਦੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜਿਸਦੀ ਅੱਜ ਤੜਕਸਾਰ ਪਵਿੱਤਰ ਕਾਲੀ ਵੇਈਂ ਵਿਚੋਂ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ।

ਹਾਲਾਂਕਿ ਮੌਕੇ ‘ਤੇ ਮੌਜੂਦ ਕੁਝ ਲੋਕਾਂ ਦੇ ਵਲੋਂ ਜਦੋਂ ਪਵਿੱਤਰ ਕਾਲੀ ਵੇਈਂ ਵਿੱਚ ਇੱਕ ਲਾਸ਼ ਨੂੰ ਪਾਣੀ ਦੇ ਉੱਪਰ ਤੈਰਦੇ ਦੇਖਿਆ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਇਕ ਕਿਸ਼ਤੀ ਦੇ ਜ਼ਰੀਏ ਮਹਿਲਾ ਦੀ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢ ਕੇ 174 ਦੀ ਕਾਰਵਾਈ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਲ ਦੇ ਵਿਚ ਪੋਸਟਮਾਰਟਮ ਲਈ ਰਖਵਾ ਦਿਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਵੇਈ ਨਦੀ ਦੇ ਕਿਨਾਰੇ ਮਧੂ ਮੱਖੀਆਂ ਦਾ ਝੁੰਡ ਲੋਕਾਂ ਪਿੱਛੇ ਪੈ ਗਿਆ ਸੀ, ਇੱਕ ਔਰਤ ਵੀ ਮਧੂ ਮੱਖੀਆਂ ਦੀ ਲਪੇਟ ਵਿਚ ਆ ਗਈ ਸੀ, ਜੋ ਕਿ ਭੱਜਦੇ ਆ ਭੱਜਦੇ ਆ ਆਪਣੇ ਬਚਾਅ ਖਾਤਰ ਨਦੀ ਵੱਲ ਚਲੀ ਗਈ, ਬਾਅਦ ਵਿੱਚ ਉਸ ਦਾ ਕੁਝ ਪਤਾ ਨਹੀਂ ਲੱਗਿਆ ਪਰ ਅੱਜ ਉਸਦੀ ਲਾਸ਼ ਨੂੰ ਬਰਾਮਦ ਕਰ ਲਿਆ। ਔਰਤ ਦੀ ਪਹਿਚਾਣ ਪਾਰਵਤੀ ਵਜੋਂ ਹੋਈ ਹੈ ਜੋ ਕਿ ਇੱਕ ਪ੍ਰਵਾਸੀ ਮਜ਼ਦੂਰ ਦੱਸੀ ਜਾ ਰਹੀ ਹੈ। ਪੁਲਿਸ ਦੇ ਵਲੋਂ ਮਹਿਲਾ ਦੀ ਲਾਸ਼ ਨੂੰ ਕੱਢ ਕੇ ਵਾਰਸਾਂ ਵਲੋਂ ਸ਼ਨਾਖਤ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੋਰਚਰੀ ਹਾਲ ਵਿਚ ਰਖਵਾ ਦਿਤਾ ਗਿਆ ਹੈ ਅਤੇ ਪੁਲਿਸ ਦੇ ਵਲੋਂ ਪ੍ਰਵਾਸੀ ਮਜ਼ਦੂਰ ਮਹਿਲਾ ਦੇ ਸਸਕਾਰ ਲਈ  ਸਹਾਇਤਾ ਰਾਸ਼ੀ ਵੀ ਪਰਿਵਾਰ ਨੂੰ ਪ੍ਰਦਾਨ ਕੀਤੀ ਗਈ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਖੇਤਰ ਚ ਸਨਸਨੀ ਫੈਲ ਗਈ ਹੈ।

यह भी पढ़े:  ਗਰਭਪਾਤ ਮਾਮਲਾ: ਸੁਪਰੀਮ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਵੱਖ-ਵੱਖ ਫੈਸਲਾ ਸੁਣਾਇਆ

RELATED ARTICLES
- Advertisment -spot_imgspot_img

Most Popular