Thursday, December 5, 2024
spot_imgspot_img
spot_imgspot_img
Homeपंजाबਕੇਂਦਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ...

ਕੇਂਦਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਦੀ ਜਾਂਚ ’ਤੇ ਲਗਾਈ ਰੋਕ

Charan Kaur IVF News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਬੱਚੇ ਦੇ ਜਨਮ ਦੇ ਮਾਮਲੇ ‘ਚ ਰਾਹਤ ਮਿਲੀ ਹੈ। ਸਰਕਾਰ ਨੇ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਗਾ ਦਿੱਤੀ ਹੈ। ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ, ਜਦੋਂ ਕਿ ਉਸ ਨੇ ਲੰਡਨ, ਇੰਗਲੈਂਡ ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਕਰਵਾਇਆ। ਜਿਸ ਕਾਰਨ ਸਰਕਾਰ ਵਲੋਂ ਆਈਵੀਐਫ ਸਬੰਧੀ ਬਣਾਏ ਗਏ ਕਾਨੂੰਨ ਬੱਚੇ ਦੇ ਜਨਮ ‘ਤੇ ਲਾਗੂ ਨਹੀਂ ਹੁੰਦੇ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਖਿਲਾਫ ਕਾਰਵਾਈ ਕਰ ਸਕਦੀ ਹੈ। ਹੁਣ ਕਾਰਵਾਈ ਵੀ ਰੋਕ ਦਿੱਤੀ ਜਾਵੇਗੀ ਕਿਉਂਕਿ ਬੱਚੇ ਦੀ ਡਿਲੀਵਰੀ ਨੂੰ ਰੋਕਿਆ ਨਹੀਂ ਜਾ ਸਕਦਾ ਸੀ। ਅਜਿਹੇ ‘ਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਹੈ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ-ਸਿਹਤ ਵਿਭਾਗ ਨੇ ਉਨ੍ਹਾਂ ਤੋਂ ਸਿਰਫ਼ ਇੱਕ ਵਾਰ ਪੁੱਛਗਿੱਛ ਕੀਤੀ ਹੈ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਪੁੱਛਿਆ। ਚਰਨ ਕੌਰ ਨੇ 17 ਮਾਰਚ ਨੂੰ ਬਠਿੰਡਾ ਦੇ ਇਕ ਹਸਪਤਾਲ ਵਿਚ ਬੱਚੇ ਨੂੰ ਜਨਮ ਦਿਤਾ ਸੀ।

ਜਾਂਚ ਬੰਦ ਕਰਨ ‘ਤੇ ਕੇਂਦਰ ਸਰਕਾਰ ਨੇ ਦਲੀਲ ਦਿਤੀ ਹੈ ਕਿ ਚਰਨ ਕੌਰ ਨੇ ਇੰਗਲੈਂਡ ਤੋਂ ਆਈ.ਵੀ.ਐਫ. ਦਾ ਸਾਰਾ ਇਲਾਜ ਕਰਵਾਇਆ ਹੈ। ਬਲਕੌਰ ਸਿੰਘ ਨਵੰਬਰ 2022 ਵਿੱਚ ਆਪਣੀ ਪਤਨੀ ਚਰਨ ਕੌਰ ਨਾਲ ਯੂਕੇ ਗਏ ਸਨ। ਯੂਕੇ ਵਿੱਚ IVF ਕਰਵਾਉਣ ਲਈ ਔਰਤ ਦੀ ਉਮਰ ‘ਤੇ ਕੋਈ ਪਾਬੰਦੀ ਨਹੀਂ ਹੈ। ਜਿਸ ਕਾਰਨ ਸਰਕਾਰ ਨੇ ਉਕਤ ਜਾਂਚ ਨੂੰ ਰੋਕ ਦਿਤਾ ਹੈ। ਇਸ ਬਾਰੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਹੋਵੇਗੀ ਅਤੇ ਨਾ ਹੀ ਪਰਿਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

ਸੂਤਰਾਂ ਅਨੁਸਾਰ ਚਰਨ ਕੌਰ ਦੇ ਬੱਚੇ ਦੀ ਡਿਲੀਵਰੀ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਬੱਚਾ ਅਜੇ ਹਸਪਤਾਲ ‘ਚ ਹੈ। ਜਿਸ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਹਸਪਤਾਲ ਖਿਲਾਫ ਕੇਂਦਰ ਸਰਕਾਰ ਨੂੰ ਸ਼ਿਕਾਇਤ ਭੇਜੀ ਸੀ। ਜਿਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਜਿਸ ਤੋਂ ਬਾਅਦ ਜਦੋਂ ਮਾਮਲਾ ਕੇਂਦਰੀ ਸਿਹਤ ਮੰਤਰਾਲੇ ਕੋਲ ਪਹੁੰਚਿਆ ਤਾਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਸਕੱਤਰ ਬਲਕੌਰ ਸਿੰਘ ਤੋਂ ਆਈਵੀਐਫ ਬਾਰੇ ਜਵਾਬ ਮੰਗਦਿਆਂ ਇਤਰਾਜ਼ ਪ੍ਰਗਟਾਇਆ ਸੀ। ਕੇਂਦਰ ਸਰਕਾਰ ਨੇ ਇਸ ਮਾਮਲੇ ‘ਚ 2 ਹਫਤਿਆਂ ‘ਚ ਜਵਾਬ ਮੰਗਿਆ ਸੀ।

RELATED ARTICLES
- Advertisement -spot_imgspot_img

Video Advertisment

- Advertisement -spot_imgspot_img
- Download App -spot_img

Most Popular