Wednesday, April 23, 2025
Homeपंजाबਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ...

ਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ

ਪੰਜਾਬ: ਈਡੀ ਦੀ ਟੀਮ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ  ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਜੰਗਲਾਤ ਘੁਟਾਲੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਵਿੱਚ ਫਰਵਰੀ ਵਿੱਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ। ਸਾਲ 2022 ‘ਚ ਵੀ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ 89 ਦਿਨ ਜੇਲ ‘ਚ ਬਿਤਾਉਣ ਤੋਂ ਬਾਅਦ ਸਤੰਬਰ 2022 ‘ਚ ਜ਼ਮਾਨਤ ‘ਤੇ ਬਾਹਰ ਆ ਗਏ ਸਨ।

ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।

ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਜੂਨ ਵਿਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਸਮਾਜ ਭਲਾਈ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਰਹੇ ਸਨ। ਉਸ ਵੇਲੇ ਉਨ੍ਹਾਂ ‘ਤੇ ਰੁੱਖ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋਈ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ 6 ਸਤੰਬਰ 2022 ਨੂੰ ਜ਼ਮਾਨਤ ਦਿਤੀ ਸੀ।

यह भी पढ़े: ਸੜਕੀ ਆਵਾਜਾਈ ਮੰਤਰਾਲੇ ਦਾ ਨਵਾਂ ਹੁਕਮ, ਫਾਸਟੈਗ ਦੀ ਕਰਵਾਓ KYC, ਨਹੀਂ ਤਾਂ ਭਰਨਾ ਪਵੇਗਾ ਜੁਰਮਾਨਾ, ਸਮਾਂ ਸੀਮਾ ਤੈਅ

RELATED ARTICLES
- Advertisement -spot_imgspot_img
- Download App -spot_img

Most Popular