ਚੰਡੀਗੜ੍ਹ : ਚੰਡੀਗੜ੍ਹ (Chandigarh) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸੈਕਟਰ-40 ਨੇੜੇ ਇੱਕ ਨਿੱਜੀ ਸਕੂਲ ਵਿੱਚ ਗੈਸ ਲੀਕ ਹੋਣ ਕਾਰਨ ਹੜਕੰਪ ਮੱਚ ਗਿਆ। ਬੱਚਿਆਂ ਨੂੰ ਤੁਰੰਤ ਸਕੂਲ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਜਾਣਕਾਰੀ ਅਨੁਸਾਰ ਸਕੂਲ ਦੇ ਗਰਾਊਂਡ ਵਿੱਚ ਅਚਾਨਕ ਐਲ.ਪੀ.ਜੀ ਪਾਈਪ ਲਾਈਨ ਲੀਕ ਹੋ ਗਈ। ਸਕੂਲ ਪ੍ਰਬੰਧਕਾਂ ਨੇ ਤੁਰੰਤ ਬੱਚਿਆਂ ਨੂੰ ਸਕੂਲੋਂ ਕੱਢ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਆਸਪਾਸ ਦੇ ਇਲਾਕਿਆਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਜ਼ਹਿਰੀਲੀ ਗੈਸ ਨਾਲ 11 ਲੋਕਾਂ ਦੀ ਮੌਤ ਹੋ ਗਈ ਸੀ।
यह भी पढ़े: ਨੈਸ਼ਨਲ ਹਾਈਵੇਅ ਨੂੰ ਲੈ ਕੇ ਤਾਜ਼ਾ ਅਪਡੇਟ, ਕਿਸਾਨਾਂ ਵੱਲੋਂ ਦਿੱਤੀ ਗਈ ਇਹ ਚੇਤਾਵਨੀ