Friday, April 12, 2024
Homeपंजाबਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕੇਂਦਰ ਨੇ ਬੱਚੇ...

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਕੇਂਦਰ ਨੇ ਬੱਚੇ ਦੇ ਜਨਮ ਬਾਰੇ ਮੰਗ ਲਈ ਰਿਪੋਰਟ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਸ਼ੁਭਦੀਪ ਸਿੰਘ ਸਿੱਧੂ ਦੀ ਮਾਂ ਚਰਨ ਕੌਰ ਨੇ ਐਤਵਾਰ ਨੂੰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਬਲਕੌਰ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ ਹੈ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਨਾਲ ਬੱਚੇ ਦੇ ਜਨਮ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ। ਇਸ ਵਿਚ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਚਰਨ ਕੌਰ ਦੀ ਉਮਰ ਨੂੰ ਲੈ ਸਵਾਲ ਕੀਤੇ ਹਨ। ਕਾਨੂੰਨ ਮੁਤਾਬਕ ਆਈਵੀਐਫ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਉਮਰ ਤੱਕ ਕੀਤੀ ਜਾ ਸਕਦੀ ਹੈ, ਪਰ ਚਰਨ ਕੌਰ ਦੀ ਉਮਰ 58 ਸਾਲ ਦੱਸੀ ਗਈ ਹੈ।ਕੇਂਦਰ ਨੇ ਚਿੱਠੀ ਵਿਚ ਲਿਖਿਆ ਹੈ ਕਿ ਰਿਪੋਰਟ ਮਿਲੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਸ੍ਰੀਮਤੀ ਚਰਨ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਤਰੋਂ ਸਮੇਂ ਔਰਤ ਲਈ ਨਿਰਧਾਰਤ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਕਰਨ ਅਤੇ ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਵੇ।

यह भी पढ़े: Lok Sabha Election: पहले चरण के लिए नामांकन शुरू, इतनी जमा करनी होगी जमानत राशि

RELATED ARTICLES

Most Popular