ਪੰਜਾਬ: ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਕੀਤੀ ਪੰਜਾਬ ਦੀ ਝਾਕੀ ਆਗਾਮੀ ਲੋਕ ਸਭਾ ਚੋਣਾਂ ਤੱਕ ਸੂਬੇ ਦੇ ਹਰ ਗਲੀ-ਮੁਹੱਲੇ ਵਿਚ ਜਾਵੇਗੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 26 ਜਨਵਰੀ ਤੋਂ ਇਹ ਝਾਕੀ ਸੂਬੇ ਦੇ ਲੋਕਾਂ ਦੇ ਸਨਮੁੱਖ ਰੱਖੀ ਜਾਵੇਗੀ। ਮੁੱਢਲੇ ਪੜਾਅ ਉਤੇ 9 ਝਾਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਦੇ ਹਰ ਪਿੰਡ ਤੱਕ ਇਹ ਝਾਕੀ ਲਿਜਾਈ ਜਾਣੀ ਹੈ। ਇੱਕ ਅਹਿਮ ਅਧਿਕਾਰੀ ਨੇ ਦੱਸਿਆ ਕਿ ਝਾਕੀ ਪਿੰਡਾਂ ਵਿਚ ਲਿਜਾਣ ਦਾ ਇੱਕੋ ਮਕਸਦ ਹੈ ਕਿ ਪੰਜਾਬੀਆਂ ਨੂੰ ਦੱਸਿਆ ਜਾ ਸਕੇ ਕਿ ਕੇਂਦਰ ਸਰਕਾਰ ਨੇ ਆਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸ਼ਹੀਦ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨਾਲੋਂ ਨਾਲ ਆਡੀਓ ਵੀ ਤਿਆਰ ਕਰ ਰਹੀ ਹੈ। ਹਰ ਪਿੰਡ ਵਿਚ ਝਾਕੀ ਦਾ 10 ਤੋਂ 15 ਮਿੰਟ ਦਾ ਠਹਿਰਾਓ ਹੋਵੇਗਾ।
यह भी पढ़े: CM ਮਾਨ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ