Thursday, December 12, 2024
spot_imgspot_img
spot_imgspot_img
Homeपंजाबਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਗਏ ਦੋ ਮੈਂਬਰੀ ਵਫਦ ਨੂੰ ਮੋੜਨਾ ਜਮਹੂਰੀ...

ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਗਏ ਦੋ ਮੈਂਬਰੀ ਵਫਦ ਨੂੰ ਮੋੜਨਾ ਜਮਹੂਰੀ ਹੱਕ ਖੋਹਣ ਵਾਲੀ ਕਾਰਵਾਈ : ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਮੁਲਾਕਾਤ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੈਂਬਰੀ ਵਫਦ ਨੂੰ ਜੇਲ੍ਹ ਦੇ ਬਾਹਰੋਂ ਮੋੜ ਦੇਣ ਦੀ ਘਟਨਾ ਨੂੰ ਜਮਹੂਰੀ ਹੱਕ ਖੋਹਣ ਦੀ ਅਣਮਨੁੱਖੀ ਕਾਰਵਾਈ ਕਰਾਰ ਦਿੱਤਾ ਹੈ।

ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 17 ਸਾਲਾਂ ਤੋਂ 8 ਫੁੱਟ ਦੀ ਫਾਂਸੀ ਵਾਲੀ ਚੱਕੀ ਵਿਚ ਨਜ਼ਰਬੰਦ ਹਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਉੱਪਰ ਲਗਪਗ 11 ਸਾਲ ਬੀਤ ਜਾਣ ‘ਤੇ ਵੀ ਕੋਈ ਫੈਸਲਾ ਨਾ ਹੋਣਾ ਮਨੁੱਖੀ ਅਧਿਕਾਰਾਂ ਦਾ ਬਹੁਤ ਵੱਡਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਰਾਜੋਆਣਾ ਸਬੰਧੀ ਲੰਬਿਤ ਪਟੀਸ਼ਨ ‘ਤੇ ਨਿਪਟਾਰੇ ਸਬੰਧੀ ਜ਼ਰੂਰੀ ਪੈਰਵਾਈ ਸਬੰਧੀ ਦਿੱਤੇ ਆਦੇਸ਼ਾਂ ਅਨੁਸਾਰ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਦੋ ਮੈਂਬਰੀ ਵਫਦ ਭਾਈ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਗਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਮੁਲਾਕਾਤ ਕਰਨ ਤੋਂ ਬਗੈਰ ਹੀ ਜੇਲ੍ਹ ਦੇ ਬਾਹਰੋੰ ਮੋੜ ਦੇਣ ਨਾਲ ਪੰਜਾਬ ਸਰਕਾਰ ਦੀ ਮਨਸ਼ਾ ‘ਤੇ ਵੀ ਵੱਡੇ ਸਵਾਲ ਖੜ੍ਹੇ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਹਰੇਕ ਕੈਦੀ ਦਾ ਆਪਣੇ ਸਬੰਧੀਆਂ ਦੇ ਨਾਲ ਮੁਲਾਕਾਤ ਕਰਨਾ ਜਮਹੂਰੀ ਹੱਕ ਹੁੰਦਾ ਹੈ ਪਰ ਅੱਜ ਭਾਈ ਰਾਜੋਆਣਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੂੰ ਰੋਕ ਕੇ ਪ੍ਰਸ਼ਾਸਨ ਨੇ ਆਪਣੀ ਮਨਸ਼ਾ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤਲਖੀ ਪੈਦਾ ਕਰਨ ਵਾਲਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਠੀ ਰਵੱਈਏ ਦੀ ਬਜਾਇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਵਾਲੀ ਪਹੁੰਚ ਅਪਨਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਸਦਭਾਵਨਾ ਵਾਲਾ ਸਾਜਗਾਰ ਮਾਹੌਲ ਬਣਿਆ ਰਹੇ।

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਵਾਈ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀ

ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦੇ ਕਿਹਾ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ‘ਤੇ ਜਲਦ ਫੈਸਲਾ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਠੋਸ ਪੈਰਵਾਈ ਕਰਕੇ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਿਪੋਰਟ ਭੇਜਣ ਦੇ ਹੋਏ ਆਦੇਸ਼ਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਪੈਰਵਾਈ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਈ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਰਿਪੋਰਟ ਵਿਚ ਜਾਣਕਾਰੀ ਦਿੱਤੀ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਪੱਤਰ ਰਾਹੀਂ ਦਿੱਲੀ ਕਮੇਟੀ ਨੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਹੈ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਕੇਂਦਰ ਸਰਕਾਰ ਦੁਆਰਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਗ੍ਰਹਿ ਮੰਤਰਾਲੇ ਵਲੋਂ ਇਸ ਸਬੰਧੀ ਹੋਏ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ। ਇਸ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ, ਵਿਦਵਾਨਾਂ, ਬੁੱਧੀਜੀਵੀਆਂ ਤੇ ਸਿਆਸਤਦਾਨਾਂ ਦੇ ਉੱਚ ਪੱਧਰੀ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਕੋਲੋਂ ਮੁਲਾਕਾਤ ਦੇ ਲਈ ਸਮਾਂ ਦੇਣ ਦੀ ਮੰਗ ਕੀਤੀ ਹੈ।

RELATED ARTICLES

Video Advertisment

- Advertisement -spot_imgspot_img
- Download App -spot_img

Most Popular