Fazilka News: ਫਾਜ਼ਿਲਕਾ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ‘ਤੇ ਹਮਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਫਾਜ਼ਿਲਕਾ ਦੇ ਪਿੰਡ ਬਖੂਸ਼ਾਹ ਦਾ ਹੈ, ਜਿੱਥੇ ਇਲਾਕੇ ‘ਚ ਖੁਫੀਆ ਮਿਸ਼ਨ ‘ਤੇ ਗਈ ਫਾਜ਼ਿਲਕਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ‘ਤੇ ਕੁਝ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ 3 ਪੁਲਿਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਬਾਰੇ ਅਜੇ ਤੱਕ ਕੁਝ ਨਹੀਂ ਦੱਸਿਆ ਜਾ ਰਿਹਾ ਹੈ। ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਪੱਖ ਤੋਂ ਕੁਝ ਵੀ ਨਹੀਂ ਕਿਹਾ ਜਾ ਰਿਹਾ। ਰੇਡ ਕਰਨ ਗਏ ਪੁਲਿਸ ਮੁਲਾਜ਼ਮਾਂ ‘ਤੇ ਪਿੰਡ ਵਾਸੀਆਂ ਵੱਲੋਂ ਹਮਲਾ
यह भी पढ़े: ਸੈਕੰਡਰੀ ਪੱਧਰ ’ਤੇ ‘ਡਰਾਪ ਆਊਟ’ ਦਰ ਕੌਮੀ ਔਸਤ ਦਰ ਨਾਲੋਂ ਕਿਤੇ ਵੱਧ