Monday, June 9, 2025
HomeपंजाबWeather: ਪੰਜਾਬ-ਹਰਿਆਣਾ ਵਿਚ ਮੁੜ ਵਧੇਗੀ ਠੰਢ!, IMD ਵੱਲੋਂ ਇਨ੍ਹਾਂ ਇਲਾਕਿਆਂ ਵਿਚ ਮੀਂਹ...

Weather: ਪੰਜਾਬ-ਹਰਿਆਣਾ ਵਿਚ ਮੁੜ ਵਧੇਗੀ ਠੰਢ!, IMD ਵੱਲੋਂ ਇਨ੍ਹਾਂ ਇਲਾਕਿਆਂ ਵਿਚ ਮੀਂਹ ਦਾ ਅਲਰਟ

Weather Forecast, IMD: ਦੇਸ਼ ਦੇ ਕਈ ਸੂਬਿਆਂ ਵਿਚ ਕੜਾਕੇ ਦੀ ਠੰਡ ਨੇ ਅਲਵਿਦਾ ਕਹਿ ਦਿੱਤੀ ਹੈ। ਪਰ ਕਈ ਰਾਜਾਂ ਵਿੱਚ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੱਛਮੀ ਹਿਮਾਲਿਆ ਵੱਲ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ (Weather Update) ਪੈ ਸਕਦਾ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਐਤਵਾਰ ਤੋਂ ਬਾਅਦ ਹਲਕੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ ਦੇ ਵੱਖ-ਵੱਖ ਸਥਾਨਾਂ ਉਤੇ ਹਲਕੀ ਬਾਰਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਜਦੋਂ ਕਿ ਹਵਾ ਦੀ ਰਫ਼ਤਾਰ ਚਾਰ ਤੋਂ 12 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਦੇ ਨਾਲ ਹੀ ਐਤਵਾਰ ਤੋਂ ਬਾਅਦ ਇਕ ਹੋਰ ਵੈਸਟਰਨ ਡਿਸਟਰਬੈਂਸ ਦਾ ਅਸਰ ਦਿੱਲੀ ਦੇ ਮੌਸਮ ‘ਤੇ ਦੇਖਣ ਨੂੰ ਮਿਲੇਗਾ। ਜਦੋਂ ਕਿ ਆਈਐਮਡੀ ਨੇ 18 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 18 ਫਰਵਰੀ, 2024 ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੇ ਨਾਲ ਵਿਆਪਕ ਹਲਕੀ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 18 ਅਤੇ 19 ਫਰਵਰੀ ਨੂੰ ਅਤੇ ਉੱਤਰਾਖੰਡ ਵਿੱਚ 19 ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੇ ਨਾਲ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਬਰਫਬਾਰੀ ਹੋ ਸਕਦੀ ਹੈ।

यह भी पढ़े: झाड़ियों में मिला शिक्षक का शव, हत्या की आशंका

RELATED ARTICLES
- Advertisment -spot_imgspot_img

Most Popular