ਚੰਡੀਗੜ੍ਹ : ਮੌਸਮ ਵਿਭਾਗ ਨੇ Orange ਅਲਰਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੱਕ ਵਾਰ ਫਿਰ ਤੋਂ ਮੀਹ ਪੈਣ ਦੀ ਸੰਭਾਵਨਾ ਹੈ । ਦਰਅਸਲ ਮੌਸਮ ਵਿਭਾਗ ਨੇ 18 ਅਤੇ 19 ਫ਼ਰਵਰੀ ਦਾ ਆਂਰੈਜ ਅਲਰਟ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਨੇਜਾਣਕਾਰੀ ਦਿੱਤੀ ਹੈ ਕਿ 18 ਅਤੇ 19 ਫ਼ਰਵਰੀ ਨੂੰ ਮੀਹ ਪਵੇਗਾ ਅਤੇ ਠੰਢ ਇੱਕ ਵਾਰ ਫਿਰ ਆਪਣਾ ਜਲਵਾ ਵਿਖਾਵੇਗੀ। ਦਰਅਸਲ ‘ਚ ਲੋਕਾਂ ਨੇ ਵੱਧ ਰਹੀ ਧੁੱਪ ਕਾਰਨ ਸਰਦੀਆਂ ਦੇ ਕਪੱੜੇ ਵੀ ਸਾਂਭਣੇ ਸ਼ੁਰੂ ਕਰ ਦਿੱਤੇ ਸਨ ਪਰ ਮੌਸਮ ਵਿਭਾਗ ਦੇ ਅਲਰਟ ਦੇ ਮੁਤਾਬਕ ਹੁਣ ਇੱਕ ਵਾਰ ਫਿਰ ਲੋਕਾਂ ਨੂੰ ਗਰਮ ਕਪੱੜਿਆਂ ਦੀ ਜ਼ਰੂਰਤ ਪੈ ਸਕਦੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਐਤਵਾਰ ਤੋਂ ਬਾਅਦ ਹਲਕੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ ਦੇ ਵੱਖ-ਵੱਖ ਸਥਾਨਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਜਦੋਂ ਕਿ ਹਵਾ ਦੀ ਰਫ਼ਤਾਰ ਚਾਰ ਤੋਂ 12 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।
ਇਸ ਦੇ ਨਾਲ ਹੀ ਐਤਵਾਰ ਤੋਂ ਬਾਅਦ ਇਕ ਹੋਰ ਵੈਸਟਰਨ ਡਿਸਟਰਬੈਂਸ ਦਾ ਅਸਰ ਦਿੱਲੀ ਦੇ ਮੌਸਮ ‘ਤੇ ਦੇਖਣ ਨੂੰ ਮਿਲੇਗਾ। ਜਦੋਂ ਕਿ ਆਈਐਮਡੀ ਨੇ 18 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 18 ਫਰਵਰੀ, 2024 ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਦੇ ਨਾਲ ਵਿਆਪਕ ਹਲਕੀ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ 18 ਅਤੇ 19 ਫਰਵਰੀ ਨੂੰ ਅਤੇ ਉੱਤਰਾਖੰਡ ਵਿੱਚ 19 ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੇ ਨਾਲ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਬਰਫਬਾਰੀ ਹੋ ਸਕਦੀ ਹੈ।
यह भी पढ़े: विदेश मंत्री जयशंकर ने कनाडा की विदेश मंत्री मेलानिया जोली से मुलाकात की