ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 29 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਸ਼ੁਰੂ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ 1 ਤੋਂ 3 ਮਾਰਚ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਸ਼ ਹੋਵੇਗੀ। ਪੰਜਾਬ, ਹਰਿਆਣਾ, ਯੂਪੀ ਸਮੇਤ ਉੱਤਰੀ ਭਾਰਤ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
IMD ਦੇ ਅਨੁਸਾਰ 1 ਤੋਂ 3 ਮਾਰਚ ਦਰਮਿਆਨ ਨਵੀਂ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਅਤੇ 2 ਮਾਰਚ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ, 1 ਮਾਰਚ ਨੂੰ ਰਾਜਸਥਾਨ ਅਤੇ 2 ਮਾਰਚ ਨੂੰ ਹਰਿਆਣਾ-ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਨੂੰ ਪਾਣੀ ਦਿੰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਉੱਤਰਾਖੰਡ ਵਿਚ 1 ਮਾਰਚ ਨੂੰ ਗੜੇਮਾਰੀ ਦੇ ਨਾਲ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਰਾਜ ਅਤੇ ਭਾਰਤ ਦੇ ਉੱਤਰੀ ਖੇਤਰ ਦੇ ਹੋਰ ਵੱਖ-ਵੱਖ ਖੇਤਰਾਂ ਵਿੱਚ ਹਾਲ ਹੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਮੱਦੇਨਜ਼ਰ ਤਾਜ਼ਾ ਚਿਤਾਵਨੀ ਜਾਰੀ ਕੀਤੀ ਹੈ।
ਇਸ ਦੌਰਾਨ ਜੰਮੂ ਅਤੇ ਕਸ਼ਮੀਰ-ਲਦਾਖ ਖੇਤਰ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿੱਥੇ 1 ਮਾਰਚ ਨੂੰ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ, ਇਸ ਤੋਂ ਬਾਅਦ 2 ਮਾਰਚ ਨੂੰ ਬਹੁਤ ਭਾਰੀ ਮੀਂਹ ਅਤੇ ਬਰਫਬਾਰੀ ਹੋਵੇਗੀ।
ਇਸ ਤੋਂ ਇਲਾਵਾ ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ‘ਚ 29 ਫਰਵਰੀ ਤੋਂ 1 ਮਾਰਚ ਦਰਮਿਆਨ ਬਾਰਿਸ਼ ਹੋਵੇਗੀ। ਮਰਾਠਵਾੜਾ ਵਿੱਚ 29 ਫਰਵਰੀ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਸਾਮ, ਨਾਗਾਲੈਂਡ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਵਿੱਚ 29 ਫਰਵਰੀ ਅਤੇ 3 ਤੋਂ 5 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
यह भी पढ़े: Pathankot : ਔਰਤਾਂ ਲਈ ਉਮੀਦ ਦੀ ਕਿਰਨ ਬਣੀ ਪਠਾਨਕੋਟ ਦੀ ਆਸ਼ਾ ਭਗਤ