Weather Update: ਬਿਹਾਰ, ਝਾਰਖੰਡ ਤੋਂ ਲੈ ਕੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਤੱਕ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਕੱਲ੍ਹ ਰਾਤ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਹਨ। ਪਹਾੜਾਂ ‘ਚ ਬਰਫਬਾਰੀ ਹੋਣ ਵਾਲੀ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਦੀ ਸੰਭਾਵਨਾ ਹੈ।
ਇਸ ਕਾਰਨ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤੀ ਰਾਜਾਂ ਵਿੱਚ ਠੰਢ ਇਕਦਮ ਵਧ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਯੂਪੀ ਦੇ ਕੁਝ ਹਿੱਸਿਆਂ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਬਿਹਾਰ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ‘ਚ ਬਿਜਲੀ ਅਤੇ ਗੜੇਮਾਰੀ ਹੋਵੇਗੀ। ਮੌਸਮ ਵਿਭਾਗ ਪੀਏਯੂ ਦੀ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਆਉਂਦੇ ਦਿਨਾਂ ਵਿਚ ਤਾਪਮਾਨ ਹੇਠਾਂ ਜਾ ਸਕਦਾ ਹੈ ਅਤੇ ਭਾਰੀ ਬਾਰਸ਼ ਹੋ ਸਕਦੀ ਹੈ।
ਦਿੱਲੀ-NCR ‘ਚ ਕਿਹੋ ਜਿਹਾ ਰਹੇਗਾ ਮੌਸਮ?
ਦਿੱਲੀ-ਐਨਸੀਆਰ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਇਲਾਕਿਆਂ ‘ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਸਬੰਧੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਦੇ ਮੁਤਾਬਕ ਅੱਜ ਯਾਨੀ 27 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਸਰਗਰਮ ਪੱਛਮੀ ਗੜਬੜੀ ਦੇ ਮੱਦੇਨਜ਼ਰ 1 ਅਤੇ 4 ਮਾਰਚ ਦੇ ਵਿਚਕਾਰ ਪੱਛਮੀ ਹਿਮਾਲਿਆ ਖੇਤਰ ਵਿੱਚ ਕਈ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਹੋ ਸਕਦੀਆਂ ਹਨ। ਅੱਜ ਛੱਤੀਸਗੜ੍ਹ, ਮਹਾਰਾਸ਼ਟਰ, ਝਾਰਖੰਡ ਅਤੇ ਬਿਹਾਰ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।
यह भी पढ़े: Pathankot : ਔਰਤਾਂ ਲਈ ਉਮੀਦ ਦੀ ਕਿਰਨ ਬਣੀ ਪਠਾਨਕੋਟ ਦੀ ਆਸ਼ਾ ਭਗਤ