ਪਠਾਨਕੋਟ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਠਾਨਕੋਟ ਸ਼ਹਿਰ ਵਿਖੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦੀ ਦੇਖ ਰੇਖ ਹੇਠਾਂ ਪਠਾਨਕੋਟ (Pathankot) ਦੇ ਡੇਰਾ ਜਗਤਗਿਰੀ ਚੈਰੀਟੇਬਲ ਟਰੱਸਟ ਵੱਲੋਂ ਇਕ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਪੰਜਾਬ (Punjab), ਹਿਮਾਚਲ (Himachal), ਜੰਮੂ ਅਤੇ ਕਈ ਹੋਰ ਵੱਖ ਵੱਖ ਸੂਬਿਆਂ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਸ਼ੋਭਾ ਯਾਤਰਾ ਜਗਤਗਿਰੀ ਡੇਰੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਰਸਤਿਆਂ ਤੋਂ ਹੁੰਦੇ ਹੋਏ ਐਸ.ਡੀ. ਗਰਾਊਂਡ ਵਿਖੇ ਜਾ ਕੇ ਸੰਪੰਨ ਹੋਈ। ਪਠਾਨਕੋਟ ਸ਼ਹਿਰ ਵਿੱਚ ਥਾਂ ਥਾਂ ‘ਤੇ ਭਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਯਾਤਰਾ ਦਾ ਸਵਾਗਤ ਕੀਤਾ ਗਿਆ।
ਸੁਆਮੀ ਗੁਰਦੀਪ ਗਿਰੀ ਮਹਾਰਾਜ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਕਿ ਸਾਨੂੰ ਨਾਰੀ ਜਾਤੀ ਦੇ ਮਾਣ ਨੂੰ ਵਧਾਉਣਾ ਚਾਹੀਦਾ ਹੈ ਤਾਂ ਜੋ ਭਰੂਣ ਹੱਤਿਆ ਜਿਹੀਆਂ ਸਮਾਜਿਕ ਕੁਰੀਤੀਆਂ ਖ਼ਤਮ ਹੋ ਸਕੇ। ਉਥੇ ਇਸ ਸ਼ੋਭਾ ਯਾਤਰਾ ਵਿਚ ਕਈ ਰਾਜਨੀਤਕ ਲੋਕਾਂ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ, ਉਨ੍ਹਾਂ ਕਿਹਾ ਕਿ ਇਹ ਯਾਤਰਾ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ਅਤੇ ਅੱਜ ਦੀ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਲੋੜ ਹੈ | ਉਨ੍ਹਾਂ ਸੰਗਤਾਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਉਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦੇ ਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ।
यह भी पढ़े: चारधाम यात्रा प्रबंधन एवं नियंत्रण संगठन की चारधाम यात्रा तैयारी बैठक